pajh poodhiya japji sahib

There is but one God. True is His Name, creative His personality and immortal His form. He is without fear sans enmity, unborn and self-illumined. By the Guru's grace He is obtained.  
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਨਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਨਿਡਰ, ਕੀਨਾ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਯਾ ਦੁਆਰਾ ਉਹ ਪਰਾਪਤ ਹੁੰਦਾ ਹੈ।  
ੴ ਉੱਚਾਰਨ ਵੇਲੇ ਇਸ ਦੇ ਤਿੰਨ ਹਿੱਸੇ ਕੀਤੇ ਜਾਂਦੇ ਹਨ: ੧, ਓ ਅਤੇ  ; ਇਸ ਦਾ ਪਾਠ ਹੈ 'ਇਕ ਓਅੰਕਾਰ'। ਤਿੰਨ ਹਿੱਸੇ ਵੱਖੋ ਵੱਖਰੇ ਉੱਚਾਰਿਆਂ ਇਉਂ ਬਣਦੇ ਹਨ: ੧ = ਇੱਕ। ਓ = ਓਅੰ।  = ਕਾਰ। 'ਓ' ਸੰਸਕ੍ਰਿਤ ਦਾ ਸ਼ਬਦ ਹੈ। ਅਮਰ ਕੋਸ਼ ਅਨੁਸਾਰ ਇਸ ਦੇ ਤਿੰਨ ਅਰਥ ਹਨ: (੧) ਵੇਦ ਆਦਿ ਧਰਮ = ਪੁਸਤਕਾਂ ਦੇ ਅਰੰਭ ਅਤੇ ਅਖ਼ੀਰ ਵਿਚ, ਅਰਦਾਸ ਜਾਂ ਕਿਸੇ ਪਵਿੱਤਰ ਧਰਮ-ਕਾਰਜ ਦੇ ਅਰੰਭ ਵਿਚ ਅੱਖਰ 'ਓਂ' ਪਵਿੱਤਰ ਅੱਖਰ ਜਾਣ ਕੇ ਵਰਤਿਆ ਜਾਂਦਾ ਹੈ। (੨) ਕਿਸੇ ਹੁਕਮ ਜਾਂ ਪ੍ਰਸ਼ਨ ਆਦਿਕ ਦੇ ਉੱਤਰ ਵਿਚ ਆਦਰ ਅਤੇ ਸਤਿਕਾਰ ਨਾਲ 'ਜੀ ਹਾਂ' ਆਖਣਾ। ਸੋ, 'ਓਂ' ਦਾ ਅਰਥ ਹੈ 'ਜੀ ਹਾਂ'। (੩) ਓਂ = ਬ੍ਰਹਮ। ਇਹਨਾਂ ਵਿਚੋਂ ਕਿਹੜਾ ਅਰਥ ਇਸ ਸ਼ਬਦ ਦਾ ਇੱਥੇ ਲਿਆ ਜਾਣਾ ਹੈ: ਇਸ ਨੂੰ ਦ੍ਰਿੜ੍ਹ ਕਰਨ ਲਈ ਸ਼ਬਦ 'ਓਂ' ਦੇ ਪਹਿਲਾਂ '੧' ਲਿਖ ਦਿੱਤਾ ਹੈ। ਇਸ ਦਾ ਭਾਵ ਇਹ ਹੈ ਕਿ ਇੱਥੇ 'ਓਂ' ਦਾ ਅਰਥ ਹੈ 'ਉਹ ਹਸਤੀ ਜੋ ਇਕ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ ਅਤੇ ਜਿਸ ਵਿਚ ਇਹ ਸਾਰਾ ਜਗਤ ਸਮਾ ਜਾਂਦਾ ਹੈ।' ਤੀਜਾ ਹਿੱਸਾ  ਹੈ, ਜਿਸ ਦਾ ਉੱਚਾਰਨ ਹੈ 'ਕਾਰ'। 'ਕਾਰ' ਸੰਸਕ੍ਰਿਤ ਦਾ ਇਕ ਪਿਛੇਤਰ ਹੈ। ਆਮ ਤੌਰ ਤੇ ਇਹ ਪਿਛੇਤਰ 'ਨਾਂਵ' ਦੇ ਅਖ਼ੀਰ ਵਿਚ ਵਰਤਿਆ ਜਾਂਦਾ ਹੈ। ਇਸ ਦਾ ਅਰਥ ਹੈ 'ਇਕ-ਰਸ, ਜਿਸ ਵਿਚ ਤਬਦੀਲੀ ਨਾ ਆਵੇ।' ਇਸ 'ਪਿਛੇਤਰ' ਦੇ ਲਾਣ ਨਾਲ 'ਨਾਂਵ' ਦੇ ਲਿੰਗ ਵਿਚ ਕੋਈ ਫ਼ਰਕ ਨਹੀਂ ਪੈਂਦਾ; ਭਾਵ, ਜੇ 'ਨਾਂਵ' ਪਹਿਲਾਂ ਪੁਲਿੰਗ ਹੈ, ਤਾਂ ਇਸ 'ਪਿਛੇਤਰ' ਦੇ ਲਗਾਇਆਂ ਭੀ ਪੁਲਿੰਗ ਹੀ ਰਹਿੰਦਾ ਹੈ, ਜੇ ਪਹਿਲਾਂ ਇਸਤ੍ਰੀ ਲਿੰਗ ਹੋਵੇ ਤਾਂ ਇਸ ਪਿਛੇਤਰ ਦੇ ਸਮੇਤ ਭੀ ਇਸਤ੍ਰੀ ਲਿੰਗ ਹੀ ਰਹਿੰਦਾ ਹੈ; ਜਿਵੇਂ: ਪੁਲਿੰਗ: ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ। ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ।੯।੨।੫। (ਸੂਹੀ ਮ: ੧)। ਇਸਤ੍ਰੀ ਲਿੰਗ: ਮੇਘ ਸਮੈ ਮੋਰ ਨਿਰਤਿਕਾਰ। ਚੰਦੁ ਦੇਖਿ ਬਿਗਸਹਿ ਕਉਲਾਰ।੪।੨। (ਬਸੰਤ ਮ: ੫)। ਇਸ ਪਿਛੇਤਰ ਦੇ ਲੱਗਣ ਨਾਲ ਇਹਨਾਂ ਸ਼ਬਦਾਂ ਦੇ ਅਰਥ ਇਉਂ ਕਰਨੇ ਹਨ: ਨੰਨਾਕਾਰੁ = ਇਕ-ਰਸ ਇਨਕਾਰ, ਸਦਾ ਲਈ ਇਨਕਾਰ। ਜੈਕਾਰੁ = ਲਗਾਤਾਰ 'ਜੈ ਜੈ' ਦੀ ਗੂੰਜ। ਨਿਰਤਿਕਾਰ = ਇਕ ਰਸ ਨਾਚ। ਝਨਤਕਾਰ = ਇਕ-ਰਸ ਸੋਹਣੀ ਆਵਾਜ਼। ਪਿਛੇਤਰ 'ਕਾਰ' ਦੇ ਲਾਣ ਤੋਂ ਬਿਨਾ ਅਤੇ ਲਗਾਣ ਨਾਲ, ਦੋਹਾਂ ਤਰ੍ਹਾਂ ਦੇ ਸ਼ਬਦਾਂ ਦੇ ਅਰਥਾਂ ਵਿਚ ਫ਼ਰਕ ਹਠ ਲਿਖੇ ਪ੍ਰਮਾਣ ਤੋਂ ਸਪੱਸ਼ਟ ਹੋ ਜਾਂਦਾ ਹੈ: ਪੰਚ ਸਬਦਿ ਧੁਨਿਕਾਰ ਧੁਨਿ, ਤਹ ਬਾਜੈ ਸਬਦੁ ਨੀਸਾਣੁ।੧।੨੭। ਧੁਨਿ = ਆਵਾਜ਼। ਧੁਨਿਕਾਰ = ਲਗਾਤਾਰ ਨਾਦ, ਅਤੁੱਟ ਆਵਾਜ਼। ਇਸੇ ਤਰ੍ਹਾਂ: ਏਕੰਕਾਰੁ-ਏਕ ਓਅੰਕਾਰ, ਉਹ ਇਕ ਓਅੰ ਜੋ ਇਕ-ਰਸ ਹੈ, ਜੋ ਹਰ ਥਾਂ ਵਿਆਪਕ ਹੈ। ਸੋ, "ੴ" ਦਾ ਉੱਚਾਰਨ ਹੈ " ਇਕ (ਏਕ) ਓਅੰਕਾਰ" ਅਤੇ ਇਸਦਾ ਅਰਥ ਹੈ "ਇਕ ਅਕਾਲ ਪੁਰਖ, ਜੋ ਇਕ-ਰਸ ਵਿਆਪਕ ਹੈ"। ਸਤਿਨਾਮੁ = ਜਿਸ ਦਾ ਨਾਮ 'ਸਤਿ' ਹੈ। ਲਫ਼ਜ਼ 'ਸਤਿ' ਦਾ ਸੰਸਕ੍ਰਿਤ ਸਰੂਪ 'ਸਤਯ' ਹੈ, ਇਸ ਦਾ ਅਰਥ ਹੈ 'ਹੋਂਦ ਵਾਲਾ'। ਇਸ ਦਾ ਧਾਤੂ 'ਅਸ' ਹੈ, ਜਿਸ ਦਾ ਅਰਥ ਹੈ 'ਹੋਣਾ'। ਸੋ 'ਸਤਿਨਾਮ' ਦਾ ਅਰਥ ਹੈ "ਉਹ ਇਕ ਓਅੰਕਾਰ, ਜਿਸ ਦਾ ਨਾਮ ਹੈ ਹੋਂਦ ਵਾਲਾ"। ਪੁਰਖੁ = ਸੰਸਕ੍ਰਿਤ ਵਿਚ ਵਿਉਤਪੱਤੀ ਅਨੁਸਾਰ ਇਸ ਲਫ਼ਜ ਦਾ ਅਰਥ ਇਉਂ ਕੀਤਾ ਗਿਆ ਹੈ, 'ਪੂਰਿ ਸ਼ੇਤੇ ਇਤਿ ਪੁਰੁਸ਼ਹ', ਭਾਵ, ਜੋ ਸਰੀਰ ਵਿਚ ਲੇਟਿਆ ਹੋਇਆ ਹੈ'। ਸੰਸਕ੍ਰਿਤ ਵਿਚ ਆਮ ਪ੍ਰਚਲਤ ਅਰਥ ਹੈ 'ਮਨੁੱਖ'। ਭਗਵਤ ਗੀਤਾ ਵਿਚ 'ਪੁਰਖੁ' 'ਆਤਮਾ' ਦੇ ਅਰਥਾਂ ਵਿਚ ਵਰਤਿਆ ਗਿਆ ਹੈ। 'ਰਘੂਵੰਸ਼' ਵਿਚ ਇਹ ਸ਼ਬਦ 'ਬ੍ਰਹਮਾਂਡ ਵਾ ਆਤਮਾ' ਦੇ ਅਰਥਾਂ ਵਿਚ ਆਇਆ ਹੈ, ਇਸੇ ਤਰ੍ਹਾਂ ਪੁਸਤਕ "ਸ਼ਿਸ਼ੂਪਾਲ ਵਧ" ਵਿਚ ਭੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ 'ਪੁਰਖੁ' ਦਾ ਅਰਥ ਹੈ 'ਓਹੁ ਓਅੰਕਾਰ ਜੋ ਸਾਰੇ ਜਗਤ ਵਿਚ ਵਿਆਪਕ ਹੈ, ਉਹ ਆਤਮਾ ਜੋ ਸਾਰੀ ਸ੍ਰਿਸ਼ਟੀ ਵਿਚ ਰਮ ਰਿਹਾ ਹੈ'। 'ਮਨੁੱਖ' ਅਤੇ 'ਆਤਮਾ' ਅਰਥ ਵਿਚ ਭੀ ਇਹ ਸ਼ਬਦ ਕਈ ਥਾਈਂ ਆਇਆ ਹੈ। ਅਕਾਲ ਮੂਰਤਿ = ਸ਼ਬਦ 'ਮੂਰਤਿ' ਇਸਤ੍ਰੀ ਲਿੰਗ ਹੈ, 'ਅਕਾਲ' ਇਸ ਦਾ ਵਿਸ਼ੇਸ਼ਣ ਹੈ, ਇਹ ਭੀ ਇਸਤ੍ਰੀ ਲਿੰਗ ਰੂਪ ਵਿਚ ਲਿਖਿਆ ਗਿਆ ਹੈ। ਜੇ ਸ਼ਬਦ 'ਅਕਾਲ' ਇਕੱਲਾ ਹੀ 'ਪੁਰਖੁ', 'ਨਿਰਭਉ', ਨਿਰਵੈਰੁ' ਵਾਂਗ ੴ ਦਾ ਗੁਣ-ਵਾਚਕ ਹੁੰਦਾ ਤਾਂ ਪੁਲਿੰਗ ਰੂਪ ਵਿਚ ਹੁੰਦਾ; ਤਾਂ ਇਸ ਦੇ ਅੰਤ ਵਿਚ (ੁ) ਹੁੰਦਾ। ਲਫ਼ਜ਼ 'ਮੂਰਤੁ' ਸੰਸਕ੍ਰਿਤ ਦਾ ਲਫ਼ਜ਼ 'ਮੁਹੂਰਤ' ਹੈ। ਚਸਾ, ਮੁਹੂਰਤ ਆਦਿਕ ਸ਼ਬਦ ਸਮੇਂ ਦੀ ਵੰਡ ਵਿਚ ਵਰਤੀਂਦੇ ਹਨ। ਇਹ ਸ਼ਬਦ ਪੁਲਿੰਗ ਹਨ। {ਨੋਟ: ਸ਼ਬਦ 'ਮੂਰਤਿ' ਤੇ 'ਮੂਰਤੁ' ਦਾ ਭੇਦ ਜਾਨਣਾ ਜ਼ਰੂਰੀ ਹੈ। 'ਮੂਰਤਿ' ਸਦਾ (ਿ) ਨਾਲ ਲਿਖੀਦਾ ਹੈ ਅਤੇ ਇਸਤ੍ਰੀ ਲਿੰਗ ਹੈ। ਇਸ ਦਾ ਅਰਥ ਹੈ 'ਸਰੂਪ'। ਸੰਸਕ੍ਰਿਤ ਦਾ ਸ਼ਬਦ ਹੈ}। ਅਜੂਨੀ = ਜੂਨਾਂ ਤੋਂ ਰਹਿਤ, ਜੋ ਜਨਮ ਵਿਚ ਨਹੀਂ ਆਉਂਦਾ। ਸੈਭੰ = ਸ੍ਵਯੰਭੂ (ਸ੍ਵ = ਸ੍ਵਯੰ। ਭੰ = ਭੂ) ਆਪਣੇ ਆਪ ਤੋਂ ਹੋਣ ਵਾਲਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ। ਗੁਰ ਪ੍ਰਸਾਦਿ = ਗੁਰੂ ਦੇ ਪ੍ਰਸਾਦ ਨਾਲ, ਗੁਰੂ ਦੀ ਕਿਰਪਾ ਨਾਲ, ਭਾਵ, ਉਪਰੋਕਤ 'ੴ' ਗੁਰੂ ਦੀ ਕਿਰਪਾ ਨਾਲ (ਮਿਲਦਾ ਹੈ)।
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ❀ ਨੋਟ: ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ। ਇਸ ਤੋਂ ਅਗਾਂਹ ਲਿਖੀ ਗਈ ਬਾਣੀ ਦਾ ਨਾਮ ਹੈ 'ਜਪੁ'। ਇਹ ਗੱਲ ਚੇਤੇ ਰੱਖਣ ਵਾਲੀ ਹੈ ਕਿ ਇਹ ਮੂਲ-ਮੰਤਰ ਵੱਖਰੀ ਚੀਜ਼ ਹੈ ਤੇ ਬਾਣੀ 'ਜਪੁ' ਵੱਖਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ੁਰੂ ਵਿਚ ਇਹ ਮੂਲ-ਮੰਤਰ ਲਿਖਿਆ ਹੈ, ਜਿਵੇਂ ਹਰੇਕ ਰਾਗ ਦੇ ਸ਼ੁਰੂ ਵਿਚ ਭੀ ਲਿਖਿਆ ਮਿਲਦਾ ਹੈ। ਬਾਣੀ 'ਜਪੁ' ਲਫ਼ਜ਼ 'ਆਦਿ ਸਚੁ' ਤੋਂ ਸ਼ੁਰੂ ਹੁੰਦੀ ਹੈ। ਆਸਾ ਦੀ ਵਾਰ ਦੇ ਸ਼ੁਰੂ ਵਿਚ ਭੀ ਇਹੀ ਮੂਲ-ਮੰਤਰ ਹੈ, ਪਰ 'ਵਾਰ' ਨਾਲ ਇਸ ਦਾ ਕੋਈ ਸੰਬੰਧ ਨਹੀਂ ਹੈ, ਤਿਵੇਂ ਹੀ ਇੱਥੇ ਹੈ। 'ਜਪੁ' ਦੇ ਅਰੰਭ ਵਿਚ ਮੰਗਲਾਚਰਨ ਦੇ ਤੌਰ ਤੇ ਇਕ ਸਲੋਕ ਉਚਾਰਿਆ ਗਿਆ ਹੈ। ਫਿਰ 'ਜਪੁ' ਸਾਹਿਬ ਦੀਆਂ ੩੮ ਪਉੜੀਆਂ ਹਨ।

॥ ਜਪੁ   
Embrace His meditation.  
ਉਸ ਦਾ ਸਿਮਰਨ ਕਰ।  
ਜਪੁ = ਇਸ ਬਾਣੀ ਦਾ ਨਾਮ 'ਜਪੁ' ਹੈ।
ਜਪੁ' ਬਾਣੀ ਦਾ ਨਾਮ ਹੈ।

True in the prime, True in the beginning of ages,  
ਪਰਾਰੰਭ ਵਿੱਚ ਸੱਚਾ, ਯੁਗਾਂ ਦੇ ਸ਼ੁਰੂ ਵਿੱਚ ਸੱਚਾ,  
ਆਦਿ = ਮੁੱਢ ਤੋਂ। ਸਚੁ = ਹੋਂਦ ਵਾਲਾ। ਸ਼ਬਦ 'ਸਚੁ' ਸੰਸਕ੍ਰਿਤ ਦੇ 'ਸਤਯ' ਦਾ ਪ੍ਰਾਕ੍ਰਿਤ ਹੈ, ਜਿਸ ਦਾ ਧਾਤੂ 'ਅਸ' ਹੈ। 'ਅਸ' ਦਾ ਅਰਥ ਹੈ 'ਹੋਣਾ'। ਜੁਗਾਦਿ = ਜੁਗਾਂ ਦੇ ਮੁੱਢ ਤੋਂ। ਹੈ = ਭਾਵ, ਇਸ ਵੇਲੇ ਭੀ ਹੈ।
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ ਤੇ ਜੁਗਾਂ ਦੇ ਮੁੱਢ ਤੋਂ ਮੌਜੂਦ ਹੈ।

True He is even now and True He verily, shall be, O Nanak!  
ਅਤੇ ਸੱਚਾ ਉਹ ਹੁਣ ਭੀ ਹੈ, ਹੇ ਨਾਨਕ! ਨਿਸਚਿਤ ਹੀ, ਉਹ ਸੱਚਾ ਹੋਵੇਗਾ।  
ਨਾਨਕ = ਹੇ ਨਾਨਕ! ਹੋਸੀ = ਹੋਵੇਗਾ, ਰਹੇਗਾ।੧।
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥

By pondering on God, man cannot have a conception of Him, even though he may ponder over lacs of times.  
ਵਿਚਾਰ ਕਰਨ ਦੁਆਰਾ ਵਾਹਿਗੁਰੂ ਦੀ ਗਿਆਤ ਨਹੀਂ ਹੁੰਦੀ, ਭਾਵੇਂ ਆਦਮੀ ਲੱਖਾਂ ਵਾਰੀ ਵਿਚਾਰ ਪਿਆ ਕਰੇ।  
ਸੋਚੈ = ਸੁਚਿ ਰੱਖਣ ਨਾਲ, ਪਵਿੱਤਰਤਾ ਕਾਇਮ ਰੱਖਣ ਨਾਲ। ਸੋਚਿ = ਸੁਚਿ, ਪਵਿੱਤਰਤਾ, ਸੁੱਚ। ਨ ਹੋਵਈ = ਨਹੀਂ ਹੋ ਸਕਦੀ। ਸੋਚੀ = ਮੈਂ ਸੁੱਚ ਰੱਖਾਂ।
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ।

Even though one be silent and remains absorbed in Lord's constant love he obtains not mind's silence.  
ਭਾਵੇਂ ਬੰਦਾ ਚੁਪ ਕਰ ਰਹੇ ਅਤੇ ਲਗਾਤਾਰ ਧਿਆਨ ਅੰਦਰ ਲੀਨ ਰਹੇ, ਉਸ ਨੂੰ ਮਨ ਦੀ ਸ਼ਾਂਤੀ ਪਰਾਪਤ ਨਹੀਂ ਹੁੰਦੀ।  
ਚੁਪੈ = ਚੁੱਪ ਕਰ ਰਹਿਣ ਨਾਲ। ਚੁਪ = ਸ਼ਾਂਤੀ, ਮਨ ਦੀ ਚੁੱਪ, ਮਨ ਦਾ ਟਿਕਾਉ। ਲਾਇ ਰਹਾ = ਮੈਂ ਲਾਈ ਰੱਖਾਂ। ਲਿਵ ਤਾਰ = ਲਿਵ ਦੀ ਤਾਰ, ਲਿਵ ਦੀ ਡੋਰ, ਇਕ-ਤਾਰ ਸਮਾਧੀ।
ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।

The hunger of the hungry departs not, even though they may pile up loads of the world's valuables.  
ਖੁਧਿਆਵੰਤਾਂ ਦੀ ਖੁਧਿਆ ਦੂਰ ਨਹੀਂ ਹੁੰਦੀ, ਭਾਵੇਂ ਉਹ ਜਹਾਨਾ ਦੇ ਪਦਾਰਥਾਂ ਦੀਆਂ ਪੰਡਾ ਦੇ ਢੇਰ ਹੀ ਕਿਉਂ ਨਾਂ ਲਾ ਲੈਣ।  
ਭੁਖ = ਤ੍ਰਿਸ਼ਨਾ, ਲਾਲਚ। ਭੁਖਿਆ = ਤ੍ਰਿਸ਼ਨਾ ਦੇ ਅਧੀਨ ਰਿਹਾਂ। ਨ ਉਤਰੀ = ਦੂਰ ਨਹੀਂ ਹੋ ਸਕਦੀ। ਬੰਨਾ = ਬੰਨ੍ਹ ਲਵਾਂ, ਸਾਂਭ ਲਵਾਂ। ਪੁਰੀ = ਲੋਕ, ਭਵਣ। ਪੁਰੀਆ ਭਾਰ = ਸਾਰੇ ਲੋਕਾਂ ਦੇ ਭਾਰ। ਭਾਰ = ਪਦਾਰਥਾਂ ਦੇ ਸਮੂਹ।
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।

Man may possess thousands and lacs of wits, but not even one (goes with him) avails him in the Lord's court.  
ਇਨਸਾਨ ਦੇ ਕੋਲ ਹਜ਼ਾਰਾਂ ਤੇ ਲੱਖਾਂ ਅਕਲ-ਮੰਦੀਆਂ ਹੋਣ, ਪਰ ਇਕ ਭੀ (ਸਾਈਂ ਦੇ ਦਰਬਾਰ ਅੰਦਰ ਉਸ ਨੂੰ ਲਾਭ ਨਹੀਂ ਪੁਚਾਉਂਦੀ) ਉਸ ਦੇ ਨਾਲ ਨਹੀਂ ਜਾਂਦੀ।  
ਸਹਸ = ਹਜ਼ਾਰਾਂ। ਸਿਆਣਪਾ = ਚਤੁਰਾਈਆਂ। ਹੋਹਿ = ਹੋਵਣ। ਇਕ = ਇਕ ਭੀ ਚਤੁਰਾਈ।
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।

How can we be true and how can the screen of untruth be rent?  
ਅਸੀਂ ਕਿਸ ਤਰ੍ਹਾਂ ਸੱਚੇ ਹੋ ਸਕਦੇ ਹਾਂ ਅਤੇ ਕਿਸ ਤਰ੍ਹਾਂ ਝੂਠ ਦਾ ਪੜਦਾ ਪਾੜਿਆ ਜਾ ਸਕਦਾ ਹੈ?  
ਕਿਵ = ਕਿਸ ਤਰ੍ਹਾਂ। ਹੋਈਐ = ਹੋ ਸਕੀਦਾ ਹੈ। ਕੂੜੈ ਪਾਲਿ = ਕੂੜ ਦੀ ਪਾਲਿ, ਕੂੜ ਦੀ ਕੰਧ, ਕੂੜ ਦਾ ਪਰਦਾ। ਸਚਿਆਰਾ = (ਸਚ ਆਲਯ) ਸੱਚ ਦਾ ਘਰ, ਸੱਚ ਦੇ ਪਰਕਾਸ਼ ਹੋਣ ਲਈ ਯੋਗ।
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?

O Nanak! By obeying, the pre-ordained order of the Lord's will.  
ਹੇ ਨਾਨਕ! ਮਰਜ਼ੀ ਦੇ ਮਾਲਕ ਦੇ ਧੁਰ ਦੇ ਲਿਖੇ ਹੋਏ ਫੁਰਮਾਨ ਦੇ ਮੰਨਣ ਦੁਆਰਾ।  
ਹੁਕਮਿ = ਹੁਕਮ ਵਿਚ। ਰਜਾਈ = ਰਜ਼ਾ ਵਾਲਾ, ਅਕਾਲ ਪੁਰਖ। ਨਾਲਿ = ਜੀਵ ਦੇ ਨਾਲ ਹੀ, ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ।੧।
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥

By the Lord's order bodies are produced. His order cannot be narrated.  
ਸਾਈਂ ਦੇ ਅਮਰ ਦੁਆਰਾ ਸਰੀਰ ਬਣਦੇ ਹਨ। ਉਸ ਦਾ ਅਮਰ ਵਰਨਣ ਕੀਤਾ ਨਹੀਂ ਜਾ ਸਕਦਾ।  
ਹੁਕਮੀ = ਹੁਕਮ ਵਿਚ, ਅਕਾਲ ਪੁਰਖ ਦੇ ਹੁਕਮ ਅਨੁਸਾਰ। ਹੋਵਨਿ = ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ। ਆਕਾਰ = ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ = ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾ ਸਕਦਾ।
ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।

With His fiat the souls come into being and with His fiat greatness is obtained.  
ਉਸ ਦੇ ਫੁਰਮਾਨ ਨਾਲ ਰੂਹਾਂ ਹੋਂਦ ਵਿੱਚ ਆਉਂਦੀਆਂ ਹਨ ਅਤੇ ਉਸ ਦੇ ਫੁਰਮਾਨ ਨਾਲ ਹੀ ਮਾਨ ਪਰਾਪਤ ਹੁੰਦਾ ਹੈ।  
ਜੀਅ-ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ।
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।

By His command the mortals are make high and low and by His written command they obtain woe and weal.  
ਉਸ ਦੇ ਫੁਰਮਾਨ ਦੁਆਰਾ ਪ੍ਰਾਨੀ ਚੰਗੇ ਤੇ ਮੰਦੇ ਹੁੰਦੇ ਹਨ ਅਤੇ ਉਸ ਦੇ ਲਿਖੇ ਫੁਰਮਾਨ ਦੁਆਰਾ ਹੀ ਉਹ ਗ਼ਮੀ ਤੇ ਖ਼ੁਸ਼ੀ ਪਾਉਂਦੇ ਹਨ।  
ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ।
ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।

Some obtain gifts through His order and some through His order are ever made to wander in transmigration.  
ਕਈਆਂ ਨੂੰ ਉਸ ਦੀ ਆਗਿਆ ਰਾਹੀਂ ਦਾਤਾਂ ਮਿਲਦੀਆਂ ਹਨ ਅਤੇ ਕਈ ਉਸ ਦੀ ਆਗਿਆ ਰਾਹੀਂ ਆਵਾਗਉਣ ਅੰਦਰ ਸਦੀਵ ਹੀ ਭੁਆਈਂਦੇ ਹਨ।  
ਇਕਨਾ = ਕਈ ਮਨੁੱਖਾਂ ਨੂੰ। ਬਖਸੀਸ = ਦਾਤ, ਬਖ਼ਸ਼ਸ਼। ਇਕਿ = ਕਈ ਮਨੁੱਖ। ਭਵਾਈਅਹਿ = ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ।
ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।

All are subject to His fiat and none is exempt from His fiat.  
ਸਾਰੇ ਉਸ ਦੇ ਅਮਰ ਵਿੱਚ ਹਨ ਅਤੇ ਉਸ ਦੇ ਅਮਰ ਤੋਂ ਬਾਹਰ ਕੋਈ ਨਹੀਂ।  
ਅੰਦਰਿ = ਰੱਬ ਦੇ ਹੁਕਮ ਵਿਚ ਹੀ। ਸਭੁ ਕੋ = ਹਰੇਕ ਜੀਵ। ਬਾਹਰਿ ਹੁਕਮ = ਹੁਕਮ ਤੋਂ ਬਾਹਰ।
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।

O Nanak! if man were to understand Lord's fiat, then no one would take pride (speak in ego).  
ਹੇ ਨਾਨਕ! ਜੇਕਰ ਇਨਸਾਨ ਪ੍ਰਭੂ ਦੇ ਫੁਰਮਾਨ ਨੂੰ ਸਮਝ ਲਵੇ, ਤਦ ਕੋਈ ਭੀ ਹੰਕਾਰ ਨਾਂ ਕਰੇ।  
ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ।
ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥

Who can sing His might? Who has power to sing it?  
ਉਸਦੀ ਸ਼ਕਤੀ ਨੂੰ ਕੌਣ ਗਾਇਨ ਕਰ ਸਕਦਾ ਹੈ? ਇਸ ਨੂੰ ਗਾਇਨ ਕਰਨ ਦਾ ਕੀਹਦੇ ਕੋਲ ਬਲ ਹੈ?  
ਕੋ = ਕੋਈ ਮਨੁੱਖ। ਤਾਣੁ = ਬਲ, ਅਕਾਲ ਪੁਰਖ ਦੀ ਤਾਕਤ। ਕਿਸੈ = ਜਿਸ ਕਿਸੇ ਮਨੁੱਖ ਨੂੰ। ਤਾਣੁ = ਸਮਰਥਾ।
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)।

Who can sing His bounties and know His resplendent effulgence?  
ਕੌਣ ਉਸ ਦੀਆਂ ਬਖ਼ਸ਼ੀਸ਼ਾਂ ਨੂੰ ਅਲਾਪ ਅਤੇ ਉਸ ਦੇ ਨੂਰਾਨੀ ਪਰਤਾਪ ਨੂੰ ਸਮਝ ਸਕਦਾ ਹੈ?  
ਦਾਤਿ = ਬਖਸ਼ੇ ਹੋਏ ਪਦਾਰਥ। ਨੀਸਾਣੁ = (ਬਖ਼ਸ਼ਸ਼ ਦਾ) ਨਿਸ਼ਾਨ।
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।

Some chant the Lord's beautiful excellences and magnificences.  
ਕਈ ਸੁਆਮੀ ਦੀਆਂ ਸੁੰਦਰ ਵਡਿਆਈਆਂ ਅਤੇ ਬਜ਼ੁਰਗੀਆਂ ਗਾਇਨ ਕਰਦੇ ਹਨ।  
ਚਾਰ = ਸੁੰਦਰ, ਸੋਹਣੀਆਂ।
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।

Who can chant God's Knowledge, whose study is arduous?  
ਵਾਹਿਗੁਰੂ ਦੇ ਇਲਮ ਨੂੰ ਜਿਸ ਦੀ ਸੋਚ ਵਿਚਾਰ ਕਠਨ ਹੈ, ਕੌਣ ਗਾ ਸਕਦਾ ਹੈ?  
ਵਿਦਿਆ = ਵਿੱਦਿਆ ਦੁਆਰਾ। ਵਿਖਮੁ = ਕਠਨ, ਔਖਾ। ਵੀਚਾਰੁ = ਗਿਆਨ। (ਨੋਟ: ਸ਼ਬਦ 'ਚਾਰ' ਵਿਸ਼ੇਸ਼ਣ ਹੈ, ਜੋ ਇਕ-ਵਚਨ ਪੁਲਿੰਗ ਨਾਲ 'ਚਾਰੁ' ਹੋ ਜਾਂਦਾ ਹੈ ਤੇ ਬਹੁ-ਵਚਨ ਨਾਲ ਜਾਂ ਇਸਤ੍ਰੀ-ਲਿੰਗ ਨਾਲ 'ਚਾਰ' ਰਹਿੰਦਾ ਹੈ। ਪਰ ਸ਼ਬਦ 'ਚਾਰਿ' 'ਚਹੁੰ' ਦੀ ਗਿਣਤੀ ਦਾ ਵਾਚਕ ਹੈ। ਜਿਵੇਂ: (੧) ਚਾਰਿ ਕੁੰਟ ਦਹ ਦਿਸ ਭ੍ਰਮੇ, ਥਕਿ ਆਏ ਪ੍ਰਭ ਕੀ ਸਾਮ। (੨) ਚਾਰਿ ਪਦਾਰਥ ਕਹੈ ਸਭੁ ਕੋਈ। (੩) ਚਚਾ ਚਰਨ ਕਮਲ ਗੁਰ ਲਾਗਾ। ਧਨਿ ਧਨਿ ਉਆ ਦਿਨ ਸੰਜੋਗ ਸਭਾਗਾ। ਚਾਰਿ ਕੁੰਟ ਦਹਦਿਸ ਭ੍ਰਮਿ ਆਇਓ। ਭਈ ਕ੍ਰਿਪਾ ਤਬ ਦਰਸਨੁ ਪਾਇਓ। ਚਾਰ ਬਿਚਾਰ, ਬਿਨਸਿਓ ਸਭ ਦੂਆ। ਸਾਧ ਸੰਗਿ ਮਨੁ ਨਿਰਮਲੁ ਹੂਆ। (੪) ਤਟਿ ਤੀਰਥਿ ਨਹੀ ਮਨੁ ਪਤੀਆਇ। ਚਾਰ ਅਚਾਰ ਰਹੇ ਉਰਝਾਇ।੨।)।
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ)।

Some sing that He fashions the body and then reduces it to dust.  
ਕਈ ਇਕ ਗਾਇਨ ਕਰਦੇ ਹਨ ਕਿ ਉਹ ਦੇਹ ਨੂੰ ਰਚਦਾ ਹੈ ਤੇ ਫੇਰ ਇਸ ਨੂੰ ਮਿੱਟੀ ਕਰ ਦਿੰਦਾ ਹੈ।  
ਸਾਜਿ = ਪੈਦਾ ਕਰਕੇ, ਬਣਾ ਕੇ। ਤਨੁ = ਸਰੀਰ ਨੂੰ। ਖੇਹ = ਸੁਆਹ।
ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'।

Some sing that God takes away life and again restores it.  
ਕਈ ਇਕ ਗਾਇਨ ਕਰਦੇ ਹਨ ਕਿ ਵਾਹਿਗੁਰੂ ਪ੍ਰਾਣ ਲੈ ਲੈਂਦਾ ਹੈ ਤੇ ਮੁੜ ਵਾਪਸ ਦੇ ਦਿੰਦਾ ਹੈ।  
ਜੀਅ = ਜੀਵਾਤਮਾ, ਜਿੰਦਾਂ। ਲੈ = ਲੈ ਕੇ। ਦੇਹ = ਦੇ ਦੇਂਦਾ ਹੈ {ਨੋਟ: ਦੇ = ਦੇਂਦਾ ਹੈ। ਦੇ = ਦੇ ਕੇ। ਦੇਇ = ਦੇਂਦਾ ਹੈ। ਦੇਇ = ਦੇ ਕੇ। ਦੇਹ = ਸਰੀਰ। ਦੇਹਿ = ਦੇਹ (ਹੁਕਮੀ ਭਵਿਖਤ ਕਾਲ)}।
ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।

Some sing that God seems and appears to be far off.  
ਕਈ ਗਾਇਨ ਕਰਦੇ ਹਨ ਕਿ ਹਰੀ ਦੁਰੇਡੇ ਮਲੂਮ ਹੁੰਦਾ ਅਤੇ ਸੁੱਝਦਾ ਹੈ।  
ਜਾਪੈ = ਜਾਪਦਾ ਹੈ, ਪਰਤੀਤ ਹੁੰਦਾ ਹੈ।
ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';

Some sing that He is beholding us just face to face.  
ਕਈ ਗਾਇਨ ਕਰਦੇ ਹਨ ਕਿ ਉਹ ਸਾਨੂੰ ਐਨ ਪਰਤੱਖ ਹੀ ਦੇਖ ਰਿਹਾ ਹੈ।  
ਹਾਦਰਾ ਹਦੂਰਿ = ਹਾਜ਼ਰ ਨਾਜ਼ਰ, ਸਭ ਥਾਈਂ ਹਾਜ਼ਰ।
ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'।

There is no dearth of persons who dwell upon the Lord's discourses.  
ਗੋਬਿੰਦ ਦੀਆਂ ਗਿਆਨ ਗੋਸ਼ਟਾਂ ਵਿਚਾਰਨ ਵਾਲਿਆਂ ਪੁਰਸ਼ਾਂ ਦੀ ਕੋਈ ਕਮੀ ਨਹੀਂ।  
ਕਥਨਾ = ਕਹਿਣਾ, ਬਿਆਨ ਕਰਨਾ। ਕਥਨਾ ਤੋਟਿ = ਕਹਿਣ ਦੀ ਟੋਟ, ਗੁਣ ਵਰਣਨ ਕਰਨ ਦਾ ਅੰਤ। ਕਥਿ = ਆਖ ਕੇ। ਕਥਿ ਕਥਿ ਕਥੀ = ਆਖ ਆਖ ਕੇ ਆਖੀ ਹੈ, ਕਥਨਾ ਕਥ ਕਥ ਕੇ ਕਥੀ ਹੈ, ਬੇਅੰਤ ਵਾਰੀ ਪ੍ਰਭੂ ਦੇ ਹੁਕਮ ਦਾ ਵਰਣਨ ਕੀਤਾ ਹੈ।
ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ);

Millions give millions upon millions of descriptions and sermons regarding God.  
ਕਰੋੜਾਂ ਹੀ ਬੰਦੇ ਹਰੀ ਬਾਰੇ ਕਰੋੜਾਂ ਉਤੇ ਕਰੋੜਾਂ ਬਿਆਨ ਅਤੇ ਧਰਮ-ਭਾਸ਼ਨ ਦਿੰਦੇ ਹਨ।  
ਕੋਟਿ = ਕ੍ਰੋੜ, ਕ੍ਰੋੜਾਂ ਜੀਵਾਂ ਨੇ। ❀ ਨੋਟ: ਲਫ਼ਜ਼ ਕੋਟਿ, ਕੋਟੁ, ਕੋਟ ਦਾ ਨਿਰਣਾ: (੧) ਕੋਟਿ = ਕ੍ਰੋੜ (ਵਿਸ਼ੇਸ਼ਣ)। ਕੋਟਿ ਕਰਮ ਕਰੈ ਹਉ ਧਾਰੇ। ਸ੍ਰਮੁ ਪਾਵੈ ਸਗਲੇ ਬਿਰਥਾਰੇ।੩।੧੨। (ਸੁਖਮਨੀ)। ਕੋਟਿ ਖਤੇ ਖਿਨ ਬਖਸਨਹਾਰ।੩।੩੦। (ਭੈਰਉ ਮ: ੫)। (੨) ਕੋਟੁ = ਕਿਲ੍ਹਾ (ਨਾਂਵ ਇਕ-ਵਚਨ)। ਲੰਕਾ ਸਾ ਕੋਟੁ ਸਮੁੰਦ ਸੀ ਖਾਈ। (ਆਸਾ ਕਬੀਰ ਜੀ ਏਕੁ ਕੋਟਿ ਪੰਚ ਸਿਕਦਾਰਾ (ਸੂਹੀ ਕਬੀਰ ਜੀ)। (੩) ਕੋਟ = ਕਿਲ੍ਹੇ (ਨਾਂਵ, ਬਹੁ ਵਚਨ)। ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ। (ਸਿਰੀ ਰਾਗ ਮ: ੧)।
ਭਾਵੇਂ ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ।

The Giver continues giving but the recipients grow weary of receiving.  
ਦੇਣ ਵਾਲਾ ਦੇਈ ਜਾਂਦਾ ਹੈ ਪਰੰਤੂ ਲੈਣ ਵਾਲੇ ਲੈ ਕੇ ਹਾਰ ਹੁਟ ਜਾਂਦੇ ਹਨ।  
ਦੇਦਾ = ਦੇਂਦਾ, ਦੇਣ ਵਾਲਾ, ਦਾਤਾਰ ਰੱਬ। ਦੇ = (ਸਦਾ) ਦੇਂਦਾ ਹੈ, ਦੇ ਰਿਹਾ ਹੈ। ਲੈਦੇ = ਲੈਂਦੇ, ਲੈਣ ਵਾਲੇ ਜੀਵ। ਥਕਿ ਪਾਹਿ = ਥਕ ਪੈਂਦੇ ਹਨ।
ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।

All the ages through the partakers partake of His provision.  
ਸਮੂਹ ਜੁਗਾਂ ਅੰਦਰ ਖਾਣ ਵਾਲੇ ਉਸ ਦੇ ਪਦਾਰਥਾਂ ਨੂੰ ਖਾਂਦੇ ਹਨ।  
ਜੁਗਾ ਜੁਗੰਤਰਿ = ਜੁਗ ਜੁਗ ਅੰਤਰਿ, ਸਾਰੇ ਜੁਗਾਂ ਵਿਚ ਹੀ, ਸਦਾ ਤੋਂ ਹੀ। ਖਾਹੀ ਖਾਹਿ = ਖਾਂਦੇ ਹੀ ਖਾਂਦੇ ਹਨ, ਵਰਤਦੇ ਚਲੇ ਆ ਰਹੇ ਹਨ।
(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ।

The Commander, by His command, makes man walk on His path.  
ਹਾਕਮ, ਆਪਣੇ ਅਮਰ ਦੁਆਰਾ ਆਦਮੀ ਨੂੰ ਆਪਣੇ ਰਸਤੇ ਉਤੇ ਟੋਰਦਾ ਹੈ।  
ਹੁਕਮੀ = ਹੁਕਮ ਦਾ ਮਾਲਕ ਅਕਾਲ ਪੁਰਖ। ਹੁਕਮੀ ਹੁਕਮੁ = ਹੁਕਮ ਵਾਲੇ ਹਰੀ ਦਾ ਹੁਕਮ। ਰਾਹੁ = ਰਸਤਾ, ਸੰਸਾਰ ਦੀ ਕਾਰ।
ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ।

O Nanak! the carefree Master makes merry.  
ਹੇ ਨਾਨਕ! ਬੇ-ਮੁਹਤਾਜ ਮਾਲਕ ਮੌਜ਼ਾ ਮਾਣਦਾ ਹੈ।  
ਨਾਨਕ = ਹੇ ਨਾਨਕ! ਵਿਗਸੈ = ਖਿੜ ਰਿਹਾ ਹੈ, ਪਰਸੰਨ ਹੈ। ਵੇਪਰਵਾਹੁ = ਬੇਫਿਕਰ, ਚਿੰਤਾ ਤੋਂ ਰਹਿਤ।੩।
ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥੩॥

True is the Lord, true His Name and the true have repeated His Name with infinite love.  
ਸੱਚਾ ਹੈ ਸੁਆਮੀ, ਸੱਚਾ ਹੈ ਉਸਦਾ ਨਾਮ ਅਤੇ ਸਚਿਆਰਾ ਨੇ ਉਸ ਦੇ ਨਾਮ ਨੂੰ ਬੇਅੰਤ ਪਿਆਰ ਨਾਲ ਉਚਾਰਨ ਕੀਤਾ ਹੈ।  
ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ।
ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।

People pray and beg: "give us alms, give us alms", and the bestower bestows His gifts.  
ਲੋਕੀਂ ਪ੍ਰਾਰਥਨਾ ਤੇ ਯਾਚਨਾ ਕਰਦੇ ਹਨ: "ਸਾਨੂੰ ਖੈਰ ਪਾ, ਸਾਨੂੰ ਖੈਰ ਪਾ", ਤੇ ਦਾਤਾ ਬਖ਼ਸ਼ਿਸ਼ਾਂ ਕਰਦਾ ਹੈ।  
ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।
ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।

Then, what should be placed before His where-by His court may be seen?  
ਤਾਂ, ਉਸ ਦੇ ਅਗੇ ਕੀ ਧਰਿਆ ਜਾਵੇ ਜਿਸ ਦੁਆਰਾ ਉਸ ਦੀ ਦਰਗਾਹ ਦਾ ਦਰਸ਼ਨ ਹੋ ਜਾਵੇ?  
ਫੇਰਿ = (ਜੇ ਸਾਰੀਆਂ ਦਾਤਾਂ ਉਹ ਆਪ ਹੀ ਕਰ ਰਿਹਾ ਹੈ ਤਾਂ) ਫਿਰ। ਕਿ = ਕਿਹੜੀ ਭੇਟਾ। ਅਗੈ = ਰੱਬ ਦੇ ਅੱਗੇ। ਰਖੀਐ = ਰੱਖੀ ਜਾਏ, ਅਸੀਂ ਰੱਖੀਏ। ਜਿਤੁ = ਜਿਸ ਭੇਟਾ ਦਾ ਸਦਕਾ। ਦਿਸੈ = ਦਿੱਸ ਪਏ।
(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ?

Which words should we utter with our mouths by hearing which, He may begin to bear us love?  
ਅਸੀਂ ਆਪਣੇ ਮੁੱਖਾਂ ਤੇ ਕੇਹੜੇ ਬਚਨ ਉਚਾਰਨ ਕਰੀਏ ਜਿੰਨ੍ਹਾਂ ਨੂੰ ਸਰਵਣ ਕਰਕੇ, ਉਹ ਸਾਡੇ ਨਾਲ ਮੁਹੱਬਤ ਕਰਨ ਲੱਗ ਜਾਵੇ?  
ਮੁਹੌ = ਮੂੰਹ ਤੋਂ। ਕਿ ਬੋਲਣੁ = ਕਿਹੜਾ ਬਚਨ? ਜਿਤੁ ਸੁਣਿ = ਜਿਸ ਦੁਆਰਾ ਸੁਣ ਕੇ। ਧਰੇ = ਟਿਕਾ ਦੇਵੇ, ਕਰੇ। ਜਿਤੁ = ਜਿਸ ਬੋਲ ਦੀ ਰਾਹੀਂ।
ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ।

Early in the morning utter the True Name and reflect upon God's greatness.  
ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ।  
ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।
ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।

By Good actions the physical robe is obtained and by the Lord's benediction the gate of salvation.  
ਚੰਗੇ ਅਮਲਾਂ ਦੁਆਰਾ ਦੇਹ ਪੁਸ਼ਾਕ ਪਰਾਪਤ ਹੁੰਦੀ ਹੈ ਅਤੇ ਸੁਆਮੀ ਦੀ ਦਯਾ ਦੁਆਰਾ ਮੁਕਤੀ ਦਾ ਦਰਵਾਜਾ।  
ਕਰਮੀ = ਪ੍ਰਭੂ ਦੀ ਮਿਹਰ ਨਾਲ। ਕਰਮ = ਬਖਸ਼ਸ਼, ਮਿਹਰ। (ਜਿਵੇਂ: ਜੇਤੀ ਸਿਰਠਿ ਉਪਾਈ ਵੇਖਾ, ਵਿਣੁ ਕਰਮਾ ਕਿ ਮਿਲੈ ਲਈ ਪਉੜੀ ੯। ਨਾਨਕ ਨਦਰੀ ਕਰਮੀ ਦਾਤਿ। ਪਉੜੀ ੧੪।) ਕਪੜਾ = ਪਟੋਲਾ, ਪ੍ਰੇਮ ਪਟੋਲਾ, ਅਪਾਰ ਭਾਉ-ਰੂਪ ਪਟੋਲਾ, ਪਿਆਰ-ਰੂਪ ਪਟੋਲਾ, ਸਿਫਤਿ-ਸਾਲਾਹ ਦਾ ਕੱਪੜਾ। ਜਿਵੇਂ:"ਸਿਫ਼ਤਿ ਸਰਮ ਕਾ ਕਪੜਾ ਮਾਗਉ"।੪।੭। ਪ੍ਰਭਾਤੀ ਮ: ੧। ਨਦਰੀ = ਰੱਬ ਦੀ ਮਿਹਰ ਦੀ ਨਜ਼ਰ ਨਾਲ। ਮੋਖੁ = ਮੁਕਤੀ, 'ਕੂੜ' ਤੋਂ ਖ਼ਲਾਸੀ। ਦੁਆਰੁ = ਦਰਵਾਜ਼ਾ, ਰੱਬ ਦਾ ਦਰ।
(ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ' ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ।

Know thus, O Nanak! that the True One is all by Himself.  
ਇਸ ਤਰ੍ਹਾਂ ਸਮਝ ਲੈ, ਹੇ ਨਾਨਕ! ਕਿ ਸਤਿਪੁਰਖ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ।  
ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ)। ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ।੪।
ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥

He is neither established nor created by any one.  
ਉਹ ਕਿਸੇ ਦਾ ਨਾਂ ਅਸਥਾਪਨ ਕੀਤਾ ਅਤੇ ਨਾਂ ਹੀ ਬਣਾਇਆ ਹੋਇਆ ਹੈ।  
ਥਾਪਿਆ ਨਾ ਜਾਇ = ਥਾਪਿਆ ਨਹੀਂ ਜਾ ਸਕਦਾ, ਨਿੰਮਿਆ ਨਹੀਂ ਜਾ ਸਕਦਾ। ਸੰਸਕ੍ਰਿਤ ਧਾਤੂ स्था (ਸਥਾ) ਦਾ ਅਰਥ ਹੈ 'ਖਲੋਣਾ'। ਇਸ ਤੋਂ ਪ੍ਰੇਰਣਾਰਥਕ ਧਾਤੂ (Causative root) ਹੈ स्थापय (ਸਥਾਪਯ), ਜਿਸ ਦਾ ਅਰਥ ਹੈ 'ਖੜਾ ਕਰਨਾ' ਖਲਿਆਰਨਾ, ਨੀਂਹ ਰੱਖਣੀ'। ਇਸ 'ਪ੍ਰੇਰਣਾਰਥਕ ਧਾਤੂ' ਤੋਂ 'ਨਾਂਵ' ਹੈ स्थापन (ਸਥਾਪਨ), ਜਿਸ ਦਾ ਅਰਥ ਹੈ 'ਪੁੰਸਵਨ ਸੰਸਕਾਰ'। ਇਸਤ੍ਰੀ ਦੇ ਗਰਭਵਤੀ ਹੋਣ ਦੀਆਂ ਜਦੋਂ ਪਹਿਲੀਆਂ ਨਿਸ਼ਾਨੀਆਂ ਪਰਗਟ ਹੁੰਦੀਆਂ ਹਨ, ਤਦੋਂ ਹਿੰਦੂ ਘਰਾਂ ਵਿੱਚ ਇਹ ਸੰਸਕਾਰ ਕਰੀਦਾ ਹੈ, ਤਾਕਿ ਪੁੱਤਰ ਜਨਮੇ। स्थापय (ਸਥਾਪਯ) ਤੋਂ ਪਹਿਲਾਂ ਅਗੇਤਰ उद् (ਉਦ) ਲਗਾਇਆਂ ਇਹ ਬਣ ਜਾਂਦਾ ਹੈ, उत्थापय (ਉੱਥਾਪਯ), ਜਿਸ ਦਾ ਅਰਥ ਉਸ ਦੇ ਉਲਟ ਹੈ, ਉਖੇੜਨਾ, ਨਾਸ ਕਰਨਾ', ਜਿਵੇਂ: ਆਪੇ ਦੇਖਿ ਦਿਖਾਵੈ ਆਪੇ। ਆਪੇ ਥਾਪਿ ਉਥਾਪੇ ਆਪੇ। (ਮ: ੧)। ਕੀਤਾ ਨਾ ਹੋਇ = (ਸਾਡਾ) ਬਣਾਇਆ ਨਹੀਂ ਬਣਦਾ। ਨਾ ਹੋਇ = ਹੋਂਦ ਵਿੱਚ ਨਹੀਂ ਆਉਂਦਾ।
ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।

That Pure One is all in all Himself.  
ਉਹ ਪਵਿਤਰ ਪੁਰਖ ਸਾਰਾ ਕੁਛ ਆਪ ਹੀ ਹੈ।  
ਆਪੇ ਆਪਿ = ਨਿਰੋਲ ਆਪ ਹੀ, ਭਾਵ, ਨਾ ਉਸ ਨੂੰ ਕੋਈ ਪੈਦਾ ਕਰਨ ਵਾਲਾ ਤੇ ਨਾ ਹੀ ਬਣਾਉਣ ਵਾਲਾ ਹੈ। ਸੋਇ ਨਿਰੰਜਨੁ = ਅੰਜਨ ਤੋਂ ਰਹਿਤ ਉਹ ਹਰੀ। ਨਿਰੰਜਨ = ਅੰਜਨ ਤੋਂ ਰਹਿਤ, ਮਾਇਆ ਤੋਂ ਰਹਿਤ, ਜੋ ਮਾਇਆ ਤੋਂ ਨਹੀਂ ਬਣਿਆ, ਜਿਸ ਵਿਚ ਮਾਇਆ ਦੀ ਅੰਸ਼ ਨਹੀਂ (ਨਿਰ-ਅੰਜਨ, ਨਿਰ = ਬਿਨਾ। ਅੰਜਨ = ਸੁਰਮਾ, ਕਾਲਖ; ਵਿਕਾਰਾਂ ਦੀ ਅੰਸ਼, ਮਾਇਆ ਦਾ ਪਰਭਾਵ ਨਹੀਂ ਹੈ।) ਉਹ, ਜਿਸ ਉੱਤੇ ਮਾਇਆ ਦਾ ਪਰਭਾਵ ਨਹੀਂ ਹੈ।
ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ।

They who serve Him, obtain honour.  
ਜਿਨ੍ਹਾਂ ਨੇ ਉਸ ਦੀ ਟਹਿਲ ਸੇਵਾ ਕਮਾਈ, ਉਨ੍ਹਾਂ ਨੂੰ ਇਜ਼ਤ ਪਰਾਪਤ ਹੋਈ।  
ਜਿਨਿ = ਜਿਸ ਮਨੁੱਖ ਨੇ। ਤਿਨਿ = ਉਸ ਮਨੁੱਖ ਨੇ। ਮਾਨੁ = ਆਦਰ, ਵਡਿਆਈ।
ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।

O Nanak! sing praises of the Lord who is the treasure of excellences.  
ਹੇ ਨਾਨਕ! ਉਸ ਦੀ ਸਿਫ਼ਤ ਸ਼ਲਾਘਾ ਗਾਇਨ ਕਰ ਜੋ ਉਤਕ੍ਰਿਸ਼ਟਰਾਈਆਂ ਦਾ ਖ਼ਜ਼ਾਨਾ ਹੈ।  
ਗੁਣੀ ਨਿਧਾਨੁ = ਗੁਣਾਂ ਦੇ ਖ਼ਜ਼ਾਨੇ ਨੂੰ। ਗਾਵੀਐ = ਸਿਫ਼ਤ-ਸਾਲਾਹ ਕਰੀਏ।
ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।

With the Lord's love reposed in thy heart sing and hear His praises.  
ਪ੍ਰਭੂ ਦੀ ਪ੍ਰੀਤ ਨੂੰ ਆਪਣੇ ਦਿਲ ਅੰਦਰ ਟਿਕਾ ਕੇ ਉਸ ਦੀ ਕੀਰਤੀ ਗਾਇਨ ਤੇ ਸਰਵਣ ਕਰ।  
ਮਨਿ = ਮਨ ਵਿੱਚ। ਰਖੀਐ = ਟਿਕਾਈਏ। ਭਾਉ = ਰੱਬ ਦਾ ਪਿਆਰ।
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।

Thus shalt thou shed pain and shalt take happiness to thy home.  
ਇਸ ਤਰ੍ਹਾਂ ਤੇਰੀ ਤਕਲੀਫ ਦੂਰ ਹੋ ਜਾਵੇਗੀ ਅਤੇ ਤੂੰ ਖੁਸ਼ੀ ਆਪਣੇ ਗ੍ਰਹਿ ਨੂੰ ਲੈ ਜਾਵੇਂਗਾ।  
ਦੁਖੁ ਪਰਹਰਿ = ਦੁੱਖ ਨੂੰ ਦੂਰ ਕਰਕੇ। ਘਰਿ = ਹਿਰਦੇ ਵਿੱਚ। ਲੈ ਜਾਇ = ਲੈ ਜਾਂਦਾ ਹੈ, ਖੱਟ ਲੈਂਦਾ ਹੈ।
(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।

Gurbani is the Divine Word, Gurbani the Lord's Knowledge and through Gurbani the Lord is realised to be all pervading.  
ਗੁਰਬਾਣੀ ਰੱਬੀ ਕਲਾਮ ਹੈ, ਗੁਰਬਾਨੀ ਸਾਹਿਬ ਦਾ ਗਿਆਨ ਅਤੇ ਗੁਰਬਾਣੀ ਰਾਹੀਂ ਹੀ ਸੁਆਮੀ ਨੂੰ ਸਾਰੇ ਵਿਆਪਕ ਅਨੁਭਵ ਕੀਤਾ ਜਾਂਦਾ ਹੈ।  
ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ, ਜਿਸ ਮਨੁੱਖ ਦਾ ਮੂੰਹ ਗੁਰੂ ਵਲ ਹੈ, ਗੁਰੂ ਦੀ ਰਾਹੀਂ। ਨਾਦੰ = ਅਵਾਜ਼, ਜ਼ਿੰਦਗੀ ਦੀ ਰੁਮਕ, ਸ਼ਬਦ, ਨਾਮ। ਵੇਦੰ = ਗਿਆਨ। ਰਹਿਆ ਸਮਾਈ = ਸਮਾ ਰਿਹਾ ਹੈ, ਸਭ ਥਾਈਂ ਵਿਆਪਕ ਹੈ।
(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ।

The Guru is Shiva, the Guru Vishnu and Brahma, the Guru is Shiva's consort Parbati, Vishnu's consort Lakhshmi and Brahma's consort Saraswati.  
ਗੁਰੂ ਸ਼ਿਵ ਹੈ, ਗੁਰੂ ਹੀ ਵਿਸ਼ਨੂੰ ਤੇ ਬ੍ਰਹਮਾਂ, ਗੁਰੂ ਹੀ ਸ਼ਿਵ ਦੀ ਪਤਨੀ-ਪਾਰਬਤੀ, ਵਿਸ਼ਨੂੰ ਦੀ ਪਤਨੀ ਲਖਸ਼ਮੀ ਅਤੇ ਬ੍ਰਹਮਾ ਦੀ ਪਤਨੀ-ਸੁਰਸਵਤੀ ਹੈ।  
ਈਸਰੁ = ਸ਼ਿਵ। ਬਰਮਾ = ਬ੍ਰਹਮਾ। ਪਾਰਬਤੀ ਮਾਈ = ਮਾਈ ਪਾਰਬਤੀ।
ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।

Even though I Know God, I cannot narrate Him, He cannot be described by words.  
ਭਾਵੇਂ ਮੈਂ ਵਾਹਿਗੁਰੂ ਨੂੰ ਜਾਣਦਾ ਹਾਂ, ਮੈਂ ਉਸ ਨੂੰ ਵਰਣਨ ਨਹੀਂ ਕਰ ਸਕਦਾ। ਬਚਨਾ ਦੁਆਰਾ ਉਹ ਬਿਆਨ ਨਹੀਂ ਕੀਤਾ ਜਾ ਸਕਦਾ।  
ਹਉ = ਮੈਂ। ਜਾਣਾ = ਸਮਝ ਲਵਾਂ, ਅਨੁਭਵ ਕਰ ਲਵਾਂ। ਆਖਾ ਨਾਹੀ = ਮੈਂ ਉਸ ਦਾ ਵਰਣਨ ਨਹੀਂ ਕਰ ਸਕਦਾ। ਕਹਣਾ… ਜਾਈ = ਕਥਨ, ਕਹਿਆ ਨਹੀਂ ਜਾ ਸਕਦਾ।
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।

The Guru has explained one thing to me.  
ਗੁਰੂ ਨੇ ਮੈਨੂੰ ਇਕ ਚੀਜ਼ ਸਮਝਾ ਦਿਤੀ ਹੈ।  
ਗੁਰਾ = ਹੇ ਸਤਿਗੁਰੂ! ਇਕ ਬੁਝਾਈ = ਇਕ ਸਮਝ।
(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,

There is but one Bestower for all the beings May, I never forget Him.  
ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁਲੇ।  
ਇਕੁ ਦਾਤਾ = ਦਾਤਾਂ ਦੇਣ ਵਾਲਾ ਇਕ ਅਕਾਲ ਪੁਰਖ। ਵਿਸਰਿ ਨਾ ਜਾਈ = ਭੁੱਲ ਨਾ ਜਾਏ। (ਲਫ਼ਜ਼ 'ਇਕ' ਇਸਤ੍ਰੀ-ਲਿੰਗ ਹੈ ਤੇ ਲਫ਼ਜ਼ 'ਬੁਝਾਈ' ਦਾ ਵਿਸ਼ੇਸ਼ਣ ਹੈ। ਲਫ਼ਜ਼ 'ਇਕੁ' ਪੁਲਿੰਗ ਹੈ ਤੇ ਲਫ਼ਜ਼ 'ਦਾਤਾ' ਦਾ ਵਿਸ਼ੇਸ਼ਣ ਹੈ। ਦੋਹਾਂ ਲਫ਼ਜ਼ਾਂ ਦੇ ਜੋੜਾਂ ਦਾ ਫ਼ਰਕ ਚੇਤੇ ਰੱਖਣਾ)।
ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥

Comments