waheguru ji

ਗਉੜੀ ਗੁਆਰੇਰੀ ਮਹਲਾ ੫ ॥ 

Gauri Guareri 5th Guru. 

ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ। 

xxx
xxx

ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ 

Thou art my Comrade and thou my Friend. 

ਤੂੰ ਮੇਰਾ ਸਾਥੀ ਹੈ ਅਤੇ ਤੂੰ ਹੀ ਮੇਰਾ ਮਿੱਤਰ। 

ਸਖਾ = ਸਾਥੀ। ਹੀਤੁ = ਹਿਤੁ, ਪਿਆਰ।
(ਹੇ ਪ੍ਰਭੂ!) ਤੂੰ ਹੀ ਮੇਰਾ ਸਾਥੀ ਹੈਂ, ਤੂੰ ਹੀ ਮੇਰਾ ਮਿੱਤਰ ਹੈਂ।

ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ 

Thou art my Beloved and with Thee I bear love. 

ਤੂੰ ਮੇਰਾ ਪਿਆਰਾ ਹੈ ਅਤੇ ਤੇਰੇ ਨਾਲ ਹੀ ਮੇਰਾ ਪਿਆਰ ਹੈ। 

xxx
ਤੂੰ ਹੀ ਮੇਰਾ ਪ੍ਰੀਤਮ ਹੈਂ, ਮੇਰਾ ਤੇਰੇ ਨਾਲ ਹੀ ਪਿਆਰ ਹੈ।

ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥ 

Thou art my Honour and Thou art my Ornament. 

ਤੂੰ ਮੇਰੀ ਇੱਜ਼ਤ-ਆਬਰੂ ਹੈ ਅਤੇ ਤੂੰ ਹੀ ਮੇਰਾ ਭੂਸ਼ਨ ਹੈ। 

ਪਤਿ = ਇੱਜ਼ਤ। ਗਹਣਾ = ਜ਼ੇਵਰ, ਆਤਮਕ ਸੁੰਦਰਤਾ ਵਧਾਣ ਦਾ ਵਸੀਲਾ।
(ਹੇ ਪ੍ਰਭੂ!) ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰਾ ਗਹਿਣਾ ਹੈਂ।

ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥ 

Without Thee, I cannot live, even, for a moment. 

ਤੇਰੇ ਬਾਝੋਂ ਮੈਂ ਇਕ ਮੁਹਤ-ਭਰ ਭੀ ਨਹੀਂ ਰਹਿ ਸਕਦਾ। 

ਨਿਮਖੁ = ਅੱਖ ਝਮਕਣ ਜਿਤਨਾ ਸਮਾ। ਨ ਜਾਈ ਰਹਣਾ = ਰਿਹਾ ਨਹੀਂ ਜਾ ਸਕਦਾ ॥੧॥
ਤੈਥੋਂ ਬਿਨਾ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ ॥੧॥

ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥ 

Thou art my Beloved, and Thou my very Life. 

ਤੂੰ ਮੇਰਾ ਦਿਲਬਰ ਹੈ ਅਤੇ ਤੂੰ ਹੀ ਮੇਰੀ ਜਿੰਦਜਾਨ। 

ਲਾਲਨ = ਲਾਡਲਾ। ਪ੍ਰਾਨ = ਜਿੰਦ (ਦਾ ਸਹਾਰਾ)।
(ਹੇ ਪ੍ਰਭੂ!) ਤੂੰ ਮੇਰਾ ਸੋਹਣਾ ਲਾਲ ਹੈਂ, ਤੂੰ ਮੇਰੀ ਜਿੰਦ (ਦਾ ਸਹਾਰਾ) ਹੈਂ।

ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥ 

Thou art my Lord, and Thou my chief. Pause. 

ਤੂੰ ਮੇਰਾ ਸੁਆਮੀ ਹੈ ਅਤੇ ਤੂੰ ਹੀ ਮੇਰਾ ਸਰਦਾਰ। ਠਹਿਰਾਉ। 

ਸਾਹਿਬ = ਮਾਲਕ ॥੧॥
ਤੂੰ ਮੇਰਾ ਸਾਹਿਬ ਹੈਂ, ਤੂੰ ਮੇਰਾ ਖ਼ਾਨ ਹੈਂ ॥੧॥ ਰਹਾਉ॥

ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥ 

As Thou keepest me, so do I live. 

ਜਿਸ ਤਰ੍ਹਾਂ ਤੂੰ ਮੇਨੂੰ ਰਖਦਾ ਹੈ ਉਸੇ ਤਰ੍ਹਾਂ ਹੀ ਮੈਂ ਰਹਿੰਦਾ ਹਾਂ। 

xxx
(ਹੇ ਪ੍ਰਭੂ!) ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਮੈਂ ਰਹਿੰਦਾ ਹਾਂ।

ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ 

Whatever Thou sayest, that I do. 

ਜੋ ਕੁਝ ਤੂੰ ਆਖਦਾ ਹੈ, ਉਹੀ ਮੈਂ ਕਰਦਾ ਹਾਂ। 

ਮੋਹਿ ਕਰਨਾ = ਮੈਨੂੰ ਕਰਨਾ ਪੈਂਦਾ ਹੈ। ਜਹ = ਜਿੱਥੇ।
ਮੈਂ ਉਹੀ ਕਰਦਾ ਹਾਂ ਜੋ ਤੂੰ ਮੈਨੂੰ ਹੁਕਮ ਕਰਦਾ ਹੈਂ।

ਜਹ ਪੇਖਉ ਤਹਾ ਤੁਮ ਬਸਨਾ ॥ 

Wherever I see, there I find Thee dwelling. 

ਜਿਥੇ ਕਿਤੇ ਭੀ ਮੈਂ ਦੇਖਦਾ ਉਥੇ ਮੈਂ ਤੈਨੂੰ ਵਸਦਾ ਪਾਉਂਦਾ ਹਾਂ। 

ਪੇਖਉ = ਪੇਖਉਂ, ਮੈਂ ਵੇਖਦਾ ਹਾਂ।
ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਤੂੰ ਹੀ ਵੱਸਦਾ ਦਿੱਸਦਾ ਹੈਂ।

ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥ 

My Fearless Lord, with my tongue, I repeat Thy Name. 

ਮੇਰੇ ਨਿਡਰ ਸੁਆਮੀ, ਆਪਣੀ ਜੀਭਾ ਨਾਲ ਮੈਂ ਤੇਰੇ ਨਾਮ ਦਾ ਉਚਾਰਨ ਕਰਦਾ ਹਾਂ। 

ਰਸਨਾ = ਜੀਭ (ਨਾਲ) ॥੨॥
ਮੈਂ ਆਪਣੀ ਜੀਭ ਨਾਲ ਤੇਰਾ ਨਾਮ ਜਪਦਾ ਰਹਿੰਦਾ ਹਾਂ ਜੇਹੜਾ ਦੁਨੀਆ ਦੇ ਡਰਾਂ ਤੋਂ ਬਚਾ ਕੇ ਰੱਖਣ ਵਾਲਾ ਹੈ ॥੨॥

ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥ 

Thou art my nine Treasures and Thou my storehouse. 

ਤੂੰ ਮੇਰੇ ਨੌ ਖਜਾਨੇ ਹੈ ਅਤੇ ਤੂੰ ਹੀ ਮੇਰਾ ਤੋਸ਼ਾਖਾਨਾ। 

ਨਵ ਨਿਧਿ = (ਧਰਤੀ ਦੇ ਸਾਰੇ ਹੀ) ਨੌ ਖ਼ਜ਼ਾਨੇ। ਭੰਡਾਰੁ = ਖ਼ਜ਼ਾਨਾ।
(ਹੇ ਪ੍ਰਭੂ!) ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਨੌ ਖ਼ਜ਼ਾਨੇ ਹੈਂ, ਤੂੰ ਹੀ ਮੇਰਾ ਖ਼ਜ਼ਾਨਾ ਹੈਂ।

ਰੰਗ ਰਸਾ ਤੂੰ ਮਨਹਿ ਅਧਾਰੁ ॥ 

With Thine affection I am imbued. Thou art my mind's support. 

ਤੇਰੀ ਪ੍ਰੀਤ ਨਾਲ ਮੈਂ ਸਿੰਚਰਿਆ ਹੋਇਆ ਹਾਂ। ਤੂੰ ਮੇਰਾ ਚਿੱਤ ਦਾ ਆਸਰਾ ਹੈ। 

ਮਨਹਿ = ਮਨ ਦਾ। ਆਧਾਰੁ = ਆਸਰਾ।
ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ ਅਤੇ ਰਸ ਹੈਂ ਤੂੰ ਹੀ ਮੇਰੇ ਮਨ ਦਾ ਸਹਾਰਾ ਹੈਂ।

ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ 

Thou art my glory and with Thee I am blended. 

ਤੂੰ ਮੇਰੀ ਸ਼ਾਨ-ਸ਼ੋਕਤ ਹੈ ਅਤੇ ਤੇਰੇ ਨਾਲ ਹੀ ਮੈਂ ਲੀਨ ਹੋਇਆ ਹੋਇਆ ਹਾਂ। 

ਸੰਗਿ = ਨਾਲ। ਰਚੀਆ = ਸੁਰਤ ਜੁੜੀ ਹੋਈ ਹੈ।
ਹੇ ਪ੍ਰਭੂ! ਤੂੰ ਹੀ ਮੇਰੇ ਵਾਸਤੇ ਸੋਭਾ-ਵਡਿਆਈ ਹੈਂ, ਮੇਰੀ ਸੁਰਤ ਤੇਰੇ (ਚਰਨਾਂ) ਵਿਚ ਹੀ ਜੁੜੀ ਹੋਈ ਹੈ।

ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥ 

Thou art my Shelter, and thou art my prop. 

ਤੂੰ ਮੇਰੀ ਪਨਾਹ ਹੈ ਅਤੇ ਤੂੰ ਹੀ ਮੇਰਾ ਆਸਰਾ ਹੈ। 

ਤਕੀਆ = ਸਹਾਰਾ ॥੩॥
ਤੂੰ ਹੀ ਮੇਰੀ ਓਟ ਹੈਂ ਤੂੰ ਹੀ ਮੇਰਾ ਆਸਰਾ ਹੈਂ ॥੩॥

ਮਨ ਤਨ ਅੰਤਰਿ ਤੁਹੀ ਧਿਆਇਆ ॥ 

Within my mind body I meditate upon Thee. 

ਆਪਣੀ ਆਤਮਾ ਤੇ ਦੇਹਿ ਅੰਦਰ ਮੈਂ ਤੇਰਾ ਸਿਮਰਨ ਕਰਦਾ ਹਾਂ। 

ਤੁਹੀ = ਤੈਨੂੰ ਹੀ।
(ਹੇ ਪ੍ਰਭੂ!) ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਤੈਨੂੰ ਹੀ ਸਿਮਰਦਾ ਰਹਿੰਦਾ ਹਾਂ।

ਮਰਮੁ ਤੁਮਾਰਾ ਗੁਰ ਤੇ ਪਾਇਆ ॥ 

Thy secret, I have obtained form the Guru. 

ਤੇਰਾ ਭੇਤ ਮੈਂ ਗੁਰਾਂ ਪਾਸੋਂ ਹਾਸਲ ਕੀਤਾ ਹੈ। 

ਮਰਮੁ = ਭੇਦ। ਤੇ = ਤੋਂ, ਪਾਸੋਂ।
ਤੇਰਾ ਭੇਦ ਮੈਂ ਗੁਰੂ ਪਾਸੋਂ ਲੱਭਾ ਹੈ।

ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥ 

Through the True Guru I have firmly grasped the only one Lord. 

ਸੱਚੇ ਗੁਰਾਂ ਦੇ ਰਾਹੀਂ ਮੈਂ ਕੇਵਲ ਇਕ ਸੁਆਮੀ ਨੂੰ ਘੁਟ ਕੇ ਫੜਿਆ ਹੈ। 

xxx
ਜਿਸ ਮਨੁੱਖ ਨੇ ਗੁਰੂ ਪਾਸੋਂ ਇਕ ਪਰਮਾਤਮਾ ਦਾ ਨਾਮ ਹੀ ਹਿਰਦੇ ਵਿਚ ਪੱਕਾ ਕਰਨ ਲਈ ਪ੍ਰਾਪਤ ਕੀਤਾ ਹੈ,

ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥ 

Slave Nanak has the support of God the Lord Master. 

ਗੋਲੇ ਨਾਨਕ ਨੂੰ ਵਾਹਿਗੁਰੂ ਸੁਆਮੀ ਮਾਲਕ ਦਾ ਹੀ ਆਸਰਾ ਹੈ। 

ਟੇਕ = ਆਸਰਾ ॥੪॥
ਹੇ ਨਾਨਕ! ਉਸ ਸੇਵਕ ਨੂੰ ਸਦਾ ਹਰਿ-ਨਾਮ ਦਾ ਹੀ ਸਹਾਰਾ ਹੋ ਜਾਂਦਾ ਹੈ ॥੪॥੧੮॥੮੭॥

Comments