ਸਲੋਕ ॥ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
सलोक ।।रचंति जीअ रचना मात गरभ असथापनं(ग) ॥ सासि सासि सिमरंति नानक महा अगनि न बिनासनं(ग) ॥१॥ मुखु तलै पैर उपरे वसंदो कुहथड़ै थाए ॥ नानक सो धणी किउ विसारिओ उधरहि जिस दै नाए ॥२॥ पउड़ी ॥ रकतु बिंदु करि निमिआ अगनि उदर मझारि ॥ उरध मुखु कुचील बिकलु नरकि घोरि गुबारि ॥ हरि सिमरत तू ना जलहि मनि तनि उर धारि ॥ बिखम थानहु जिनि रखिआ तिसु तिलु न विसारि ॥ प्रभ बिसरत सुखु कदे नाहि जासहि जनमु हारि ॥२॥
Salok. Creating the soul, the Lord places this creation in the womb of the mother. With each and every breath, it meditates in remembrance on the Lord, O Nanak Ji; it is not consumed by the great fire. ||1|| With its head down, and feet up, it dwells in that slimy place. O Nanak Ji, how could we forget the Master ? Through His Name, we are saved. ||2|| Pauree: From egg and sperm, you were conceived, and placed in the fire of the womb. Head downwards, you abided restlessly in that dark, dismal, terrible hell. Remembering the Lord in meditation, you were not burnt; enshrine Him in your heart, mind and body. In that treacherous place, He protected and preserved you; do not forget Him, even for an instant. Forgetting God, you shall never find peace; you shall forfeit your life, and depart. ||2||
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ ਜੀ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ॥੧॥ (ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ, ਹੇ ਨਾਨਕ ਜੀ! (ਆਖੋ-) ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ ? ॥੨॥ (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ। ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ॥੨॥
जो परमात्मा जीवों की बनावट बनाता है और उनको माँ के पेट में जगह देता है, हे नानक जी! जीव उस को प्रत्येक श्वास के साथ साथ याद करते रहते हैं और (माँ के पेट की) बड़ी (भयानक) अग्नि उसका नाश नहीं कर सकती ॥१॥ जब तेरा मुख नीचे को था, पैर ऊपर को थे, बहुत मुश्किल जगह पर तू बसता था, हे नानक जी! (कहो-) तब जिस प्रभु के नाम की बरकत से तू बचा रहा, अब उस मालिक को तुमने क्यों भुला दिया ? ॥२॥ (हे जीव!) (माँ की) रत्त से (पिता के) वीरज से (माँ के) पेट की आग में तूँ पैदा हुआ। तेरा मुख नीचे था, गंदा और डरावना था, (मानों) एक अंधेरे घोर नरक में पड़ा हुआ था। जिस प्रभु को सिमर कर तूँ नहीं था सड़ता-उस को (अब भी) मनों तनों हृदय में याद कर। जिस प्रभु ने तुझे मुश्किल जगह से बचाया, उस को पल भर भी ना भुला। प्रभु को भुलाने से कभी सुख नही होता, (अगर भुलाएगा तो) मनुष्य जन्म (की बाजी) हार कर जाएगा ॥२॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!
Comments
Post a Comment